ਬੁਢਲਾਡਾ :- ਬੁਢਲਾਡਾ ਦੇ ਤਿੰਨ ਵਾਰਡਾਂ ਵਿੱਚ ਰਹਿਣ ਵਾਲੇ ਲੋਕ ਪਿਛਲੇ 41 ਦਿਨਾਂ ਤੋਂ ਕੂੜਾ ਡੰਪ ਨੂੰ ਹਟਾਉਣ ਲਈ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਨਗਰ ਕੌਂਸਲ ਕੋਲ ਕੋਈ ਪੱਕੀ ਜਗ੍ਹਾ ਨਾ ਹੋਣ ਕਾਰਨ ਸ਼ਹਿਰ ਵਿੱਚ ਗੰਦਗੀ ਦੇ ਵੱਡੇ ਢੇਰ ਬਣੇ ਹੋਏ ਹਨ। ਲੋਕਾਂ ਦੀ ਮੰਗ ਹੈ ਕਿ ਇਹ ਕੂੜਾ ਸ਼ਹਿਰ ਤੋਂ ਬਾਹਰ ਲਿਜਾਇਆ ਜਾਵੇ, ਕਿਉਂਕਿ ਸਥਾਨਕ ਵਾਸੀਆਂ ਨੂੰ ਬਦਬੂ ਅਤੇ ਗੰਭੀਰ ਬਿਮਾਰੀਆਂ ਦਾ ਡਰ ਹੈ।
ਨਗਰ ਕੌਂਸਲ ਦੀ ਕਾਰਵਾਈ ਨਾ ਹੋਣ ਕਾਰਨ ਸਫਾਈ ਪ੍ਰਣਾਲੀ ਪ੍ਰਭਾਵਿਤ
16, 17 ਅਤੇ 18 ਦੇ ਵਾਰਡਾਂ ਦੇ ਵਾਸੀਆਂ ਨੇ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਕੂੜਾ ਸੁੱਟਣ ਤੋਂ ਰੋਕਿਆ ਹੈ, ਜਿਸ ਕਾਰਨ ਸ਼ਹਿਰ ਦੇ ਮੇਨ ਸਥਾਨਾਂ, ਸਰਕਾਰੀ ਸਕੂਲਾਂ ਅਤੇ ਰੇਲਵੇ ਸਟੇਸ਼ਨਾਂ ਦੇ ਬਾਹਰ ਕੂੜੇ ਦੇ ਢੇਰ ਬਣ ਗਏ ਹਨ। ਨਗਰ ਕੌਂਸਲ ਕੋਲ ਪੱਕੀ ਜਗ੍ਹਾ ਨਾ ਹੋਣ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪ੍ਰਭਾਵਿਤ ਹੋਈ ਹੈ।
ਧਰਨਾ ਕਾਰੀਆਂ ਦੀ ਮੰਗ ਅਤੇ ਪਿਛਲੇ ਪ੍ਰਯਾਸ
ਧਰਨਾਕਾਰੀਆਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕੁਲਾਣਾ ਰੋਡ ‘ਤੇ ਲੀਜ਼ ਤੇ ਨਗਰ ਕੌਂਸਲ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਸੀ, ਪਰ ਜ਼ਮੀਨ ਲੈਣ ਦੀ ਪ੍ਰਕਿਰਿਆ ਰੁਕਣ ਕਾਰਨ ਹੁਣ ਤਿੰਨ ਵਾਰਡਾਂ ਦੇ ਵਿਚਕਾਰ ਕੂੜਾ ਸੁੱਟਣਾ ਸ਼ੁਰੂ ਹੋ ਗਿਆ। ਇਸ ਕਾਰਨ ਘਰਾਂ ਵਿੱਚ ਖਾਣਾ ਬਣਾਉਣ ਅਤੇ ਗੁਰੂ ਘਰ, ਮੰਦਰਾਂ ਦੇ ਨਜ਼ਦੀਕ ਰਹਿਣ ਵਾਲੇ ਲੋਕ ਪ੍ਰਭਾਵਿਤ ਹੋ ਰਹੇ ਹਨ।
ਲੋਕਾਂ ਦਾ ਐਲਾਨ
ਲੋਕਾਂ ਨੇ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਪਹਿਲਾਂ ਵੀ ਅਪੀਲ ਕੀਤੀ ਸੀ, ਪਰ ਕੋਈ ਕਾਰਵਾਈ ਨਾ ਹੋਣ ਕਾਰਨ ਹੁਣ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜੇਕਰ ਕੂੜਾ ਡੰਪ ਸ਼ਹਿਰ ਤੋਂ ਬਾਹਰ ਨਾ ਲਿਜਾਇਆ ਗਿਆ ਤਾਂ ਵਿਰੋਧ ਅਤੇ ਧਰਨਾ ਹੋਰ ਵੀ ਤੇਜ਼ ਕੀਤਾ ਜਾਵੇਗਾ।

