ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਮੀਦਵਾਰਾਂ ਬਾਰੇ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਵੇਖਣ ਦੇ ਆਧਾਰ ’ਤੇ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਸੂਚੀ ਵਿੱਚ ਸ਼ਾਮਲ ਸਾਰੇ 40 ਆਗੂਆਂ ਨੂੰ ਵਧਾਈ ਦਿੱਤੀ।
ਪਹਿਲੀ ਸੂਚੀ ਵਿੱਚ ਸ਼ੇਰੀ ਕਲਸੀ, ਕੁਲਦੀਪ ਸਿੰਘ ਧਾਲੀਵਾਲ, ਡਾ. ਇੰਦਰਬੀਰ ਸਿੰਘ ਨਿੱਝਰ, ਕੁਲਤਾਰ ਸਿੰਘ ਸੰਧਵਾਂ ਅਤੇ ਸੰਜੀਵ ਅਰੋੜਾ ਸਮੇਤ ਕਈ ਪ੍ਰਮੁੱਖ ਆਗੂਆਂ ਦੇ ਨਾਂ ਸ਼ਾਮਲ ਹਨ।
