ਚੰਡੀਗੜ੍ਹ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ‘ਸੀਨੀਅਰ ਐਡਵੋਕੇਟ’ ਦੀ ਪਦਵੀ ਦੇਣ ਦਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਹ ਦਰਜਾ ਐਡਵੋਕੇਟਸ ਐਕਟ, 1961 ਦੀ ਧਾਰਾ 16(2) ਅਨੁਸਾਰ ਪ੍ਰਦਾਨ ਕੀਤਾ ਹੈ। ਹੁਕਮਾਂ ਮੁਤਾਬਕ ਇਹ ਮਾਨਤਾ ਉਸ ਤਾਰੀਖ ਤੋਂ ਲਾਗੂ ਮੰਨੀ ਜਾਵੇਗੀ, ਜਿਸ ਦਿਨ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਬੇਦੀ ਦੀ ਕਾਨੂੰਨੀ ਸੇਵਾ ਅਤੇ ਪੇਸ਼ਾਵਰ ਭੂਮਿਕਾ ਨੂੰ ਵਿਸ਼ੇਸ਼ ਮਾਨਤਾ ਮਿਲੀ ਹੈ।

