ਕੇਵਲ ਢਿੱਲੋਂ ਨੇ ਸਾਂਝੀ ਕੀਤੀ ਜਾਣਕਾਰੀ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਢਿੱਲੋਂ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੇ ਸਾਰੇ ਸਾਥੀਆਂ ਨੂੰ ਵਧਾਈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਮੇਟੀ ਦੇ ਮੈਂਬਰ ਪੂਰੀ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ।
ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਨੇ ਵਧਾਈ ਸਰਗਰਮੀ
ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਆਪੋ-ਆਪਣੀ ਰਣਨੀਤੀ ਤਿਆਰ ਕਰਨ ਵਿੱਚ ਜੁਟੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ ਕੀਤੇ ਜਾਣ ਤੋਂ ਬਾਅਦ ਹੋਰ ਸਿਆਸੀ ਪਾਰਟੀਆਂ ਵੀ ਆਪਣੀਆਂ ਚੋਣ ਤਿਆਰੀਆਂ ਨੂੰ ਅੱਗੇ ਵਧਾ ਰਹੀਆਂ ਹਨ। ਭਾਜਪਾ ਵੱਲੋਂ ਸੂਬਾ ਚੋਣ ਕਮੇਟੀ ਦਾ ਗਠਨ ਵੀ ਇਸੇ ਤਿਆਰੀ ਦਾ ਹਿੱਸਾ ਹੈ।