ਚੰਡੀਗੜ੍ਹ :- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਨੋਟਿਸ ਅਨੁਸਾਰ 10 ਅਗਸਤ ਨੂੰ ਸਵੇਰੇ 10:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਹੋਣ ਵਾਲੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਕਮੇਟੀ ਰੂਮ-ਏ ਵਿੱਚ ਹੋਣੀ ਸੀ ਮੀਟਿੰਗ
ਮੰਤਰੀ ਮੰਡਲ ਦੀ ਇਹ ਮੀਟਿੰਗ ਵਿਧਾਨ ਸਭਾ ਸਕੱਤਰੇਤ ਦੇ ਗਰਾਊਂਡ ਫਲੋਰ ਸਥਿਤ ਕਮੇਟੀ ਰੂਮ-ਏ ਵਿੱਚ ਹੋਣੀ ਨਿਰਧਾਰਤ ਸੀ। ਹਾਲਾਂਕਿ, ਵਿਭਾਗ ਵੱਲੋਂ ਜਾਰੀ ਨੋਟਿਸ ਵਿੱਚ ਮੀਟਿੰਗ ਮੁਲਤਵੀ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ।

ਅਗਲੀ ਤਾਰੀਖ ਬਾਰੇ ਵੀ ਨਹੀਂ ਦਿੱਤੀ ਜਾਣਕਾਰੀ
ਨੋਟਿਸ ਵਿੱਚ ਮੀਟਿੰਗ ਦੀ ਅਗਲੀ ਤਾਰੀਖ ਜਾਂ ਸਮੇਂ ਸਬੰਧੀ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਕਾਰਨ ਹੁਣ ਮੰਤਰੀ ਮੰਡਲ ਦੀ ਅਗਲੀ ਬੈਠਕ ਕਦੋਂ ਹੋਵੇਗੀ, ਇਸ ਬਾਰੇ ਸਰਕਾਰ ਵੱਲੋਂ ਨਵੇਂ ਨੋਟਿਸ ਦੀ ਉਡੀਕ ਰਹੇਗੀ।

