ਚੰਡੀਗੜ੍ਹ :- ਪੰਜਾਬ ਸਰਕਾਰ ਨੇ 31 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਪਹਿਲਾਂ ਇਹ ਬੈਠਕ ਦੁਪਹਿਰ 12 ਵਜੇ ਹੋਣੀ ਤੈਅ ਸੀ, ਪਰ ਹੁਣ ਇਸ ਦਾ ਸਮਾਂ ਬਦਲ ਕੇ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ ਬੈਠਕ
ਪ੍ਰਾਪਤ ਜਾਣਕਾਰੀ ਅਨੁਸਾਰ ਕੈਬਨਿਟ ਦੀ ਇਹ ਅਹਿਮ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਬੈਠਕ ਵਿੱਚ ਸੂਬੇ ਨਾਲ ਸਬੰਧਤ ਵੱਖ-ਵੱਖ ਨੀਤੀਗਤ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਰਕਾਰ ਵੱਲੋਂ ਕੁਝ ਅਹਿਮ ਫ਼ੈਸਲੇ ਵੀ ਲਏ ਜਾ ਸਕਦੇ ਹਨ।