ਚੰਡੀਗੜ੍ਹ :- ਪੰਜਾਬ ਸਰਕਾਰ ਨੇ 31 ਅਕਤੂਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ਵਿਖੇ ਦੁਪਹਿਰ 12 ਵਜੇ ਹੋਵੇਗੀ।
ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਟਿੰਗ ਦੇ ਏਜੰਡੇ ਅਤੇ ਇਸ ਵਿੱਚ ਵਿਚਾਰੇ ਜਾਣ ਵਾਲੇ ਖ਼ਾਸ ਪ੍ਰਸਤਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।