ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਖਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਜਾਂਚ ਲਈ ਡਾਕਟਰਾਂ ਦੀ ਟੀਮ ਮੁੱਖ ਮੰਤਰੀ ਰਿਹਾਇਸ਼ ‘ਤੇ ਪਹੁੰਚ ਚੁੱਕੀ ਹੈ। ਹਜੇ ਤੱਕ ਇਹ ਸਪਸ਼ਟ ਨਹੀਂ ਕਿ ਸਿਹਤ ਖਰਾਬ ਹੋਣ ਦੇ ਪਿੱਛੇ ਅਸਲ ਕਾਰਨ ਕੀ ਹਨ।
ਕੇਜਰੀਵਾਲ ਨੇ ਦੌਰਾ ਰੱਦ ਕਰਕੇ ਕੀਤੀ ਤੁਰੰਤ ਮੁਲਾਕਾਤ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਵਾਲੇ ਸਨ। ਪਰ ਜਿਵੇਂ ਹੀ ਉਨ੍ਹਾਂ ਨੂੰ ਭਗਵੰਤ ਮਾਨ ਦੀ ਸਿਹਤ ਖਰਾਬ ਹੋਣ ਦੀ ਜਾਣਕਾਰੀ ਮਿਲੀ, ਉਹ ਆਪਣਾ ਦੌਰਾ ਛੱਡ ਕੇ ਚੰਡੀਗੜ੍ਹ ‘ਚ ਸੀਐੱਮ ਰਿਹਾਇਸ਼ ‘ਤੇ ਪਹੁੰਚ ਗਏ।
ਹੜ੍ਹ ਦੌਰਾਨ ਲਗਾਤਾਰ ਸਰਗਰਮ ਰਹੇ ਮਾਨ
ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਗਰਾਊਂਡ ਜ਼ੀਰੋ ‘ਤੇ ਰਹਿ ਕੇ ਹਾਲਾਤਾਂ ਦਾ ਜਾਇਜ਼ਾ ਲੈਂਦੇ ਰਹੇ ਹਨ। ਉਹ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਦਿਨ-ਰਾਤ ਸਰਗਰਮ ਰਹੇ ਹਨ।
ਅਧਿਕਾਰਤ ਬਿਆਨ ਦੀ ਉਡੀਕ
ਮੁੱਖ ਮੰਤਰੀ ਮਾਨ ਦੀ ਸਿਹਤ ਬਾਰੇ ਅਧਿਕਾਰਤ ਤੌਰ ‘ਤੇ ਹਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਸਰਕਾਰੀ ਸਰੋਤਾਂ ਅਨੁਸਾਰ, ਉਨ੍ਹਾਂ ਦੀ ਸਿਹਤ ਬਾਰੇ ਅਗਲੀ ਜਾਣਕਾਰੀ ਜਲਦ ਸਾਂਝੀ ਕੀਤੀ ਜਾਵੇਗੀ।