ਚੰਡੀਗੜ :- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਹੜ੍ਹ ਦੀ ਸਥਿਤੀ ਦੇ ਦੇਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਮਦਦ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੋਲੀਟੈਕਨਿਕ 7 ਸਤੰਬਰ 2025 ਤੱਕ ਬੰਦ ਰਹਿਣਗੇ।
ਲੋਕਾਂ ਨੂੰ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ
ਸਿੱਖਿਆ ਮੰਤਰੀ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਦੌਰਾਨ ਸਥਾਨਕ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਤਾਂ ਜੋ ਸੁਰੱਖਿਆ ਅਤੇ ਰਾਹਤ ਕਾਰਜ ਸੁਚਾਰੂ ਤਰੀਕੇ ਨਾਲ ਚੱਲਦੇ ਰਹਿਣ।
ਹੜ੍ਹ ਕਾਰਨ ਸੁਰੱਖਿਆ ਨੂੰ ਪਹਿਲਾਂ
ਪਿਛਲੇ ਦਿਨਾਂ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਛੱਡਿਆ ਗਿਆ ਪਾਣੀ ਕਾਰਨ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਇਸ ਕਾਰਨ ਸਰਕਾਰ ਨੇ ਸਾਰੇ ਸਿੱਖਿਅਕ ਸਥਾਨਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦਾ ਫੈਸਲਾ ਕੀਤਾ ਹੈ।