ਚੰਡੀਗੜ੍ਹ :- ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਬੁੱਧਵਾਰ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ‘ਤੇ ਕੋਈ ਸਹਿਮਤੀ ਨਹੀਂ ਬਣੀ, ਜਿਸ ਕਾਰਨ ਹੁਣ ਉਹ ਸੜਕਾਂ ‘ਤੇ ਉਤਰਣਗੇ।