ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਕੁੱਲ 11 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਇਸ ਫੈਸਲੇ ਨਾਲ ਸਰਕਾਰੀ ਖ਼ਜ਼ਾਨੇ ਵਿੱਚੋਂ ਸਾਲਾਨਾ ਕਰੀਬ 1,088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਣਗੇ।
28 ਤੋਂ ਵਧ ਕੇ 53 ਫੀਸਦੀ ਹੋਇਆ ਡੀਏ
ਭਗਵੰਤ ਮਾਨ ਨੇ ਡੀਏ ਦੀ ਦਰ ਵਿੱਚ ਹੋਏ ਵਾਧੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2022 ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਮੁਲਾਜ਼ਮਾਂ ਨੂੰ 28 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਸੀ। ਹੁਣ ਇਹ ਦਰ ਵਧ ਕੇ 53 ਫੀਸਦੀ ਹੋ ਗਈ ਹੈ।
ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਆਰਥਿਕ ਰਾਹਤ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।