Homeਪੰਜਾਬਅਮਰਜੀਤ ਸਿੰਘ ਚਾਵਲਾ ਵਿਰੁੱਧ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ...

ਅਮਰਜੀਤ ਸਿੰਘ ਚਾਵਲਾ ਵਿਰੁੱਧ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਬਣਾਈ SIT

WhatsApp Group Join Now
WhatsApp Channel Join Now

ਚੰਡੀਗੜ੍ਹ :- ਬਹਿਰੀਨ ਤੋਂ ਆਈ ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫਆਈਆਰ ਅਤੇ ਇਸ ਨਾਲ ਜੁੜੇ ਘਟਨਾਕ੍ਰਮ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ ਕਰੇਗੀ। ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ SIT ਦਾ ਗਠਨ ਕੀਤਾ ਹੈ।

ਫਰੀਦਕੋਟ ਦੇ ਐੱਸ.ਐੱਸ.ਪੀ. ਕਰਨਗੇ SIT ਦੀ ਅਗਵਾਈ

ਸਰਕਾਰ ਵੱਲੋਂ ਬਣਾਈ ਗਈ SIT ਦੀ ਅਗਵਾਈ ਫਰੀਦਕੋਟ ਦੇ ਐੱਸ.ਐੱਸ.ਪੀ. ਗੁਰਬੰਸ ਬੈਂਸ ਕਰਨਗੇ। ਟੀਮ ਵਿੱਚ ਐੱਸ.ਐੱਸ.ਪੀ. ਵਿਜੀਲੈਂਸ ਸਿਮਰਨਜੀਤ ਲੰਗ ਅਤੇ ਡੀ.ਐੱਸ.ਪੀ. ਕਰਨ ਸੰਧੂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਟੀਮ ਵੱਲੋਂ ਐਫਆਈਆਰ ਦਰਜ ਹੋਣ ਤੋਂ ਲੈ ਕੇ ਇਸ ਤੋਂ ਬਾਅਦ ਸਾਹਮਣੇ ਆਏ ਘਟਨਾਕ੍ਰਮ ਦੀ ਜਾਂਚ ਕੀਤੀ ਜਾਵੇਗੀ।

ਵਫ਼ਦ ਨੇ ਮੁੱਖ ਮੰਤਰੀ ਕੋਲ ਕੀਤੀ ਸੀ ਉੱਚ ਪੱਧਰੀ ਜਾਂਚ ਦੀ ਮੰਗ

ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਵਫ਼ਦ ਵਿੱਚ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ, ਭੁਪਿੰਦਰ ਸਿੰਘ ਸੇਖੂਪੁਰ, ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਸ਼ਾਮਲ ਸਨ। ਵਫ਼ਦ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਲਈ SIT ਬਣਾਉਣ ਦੀ ਮੰਗ ਕੀਤੀ ਸੀ। ਹੁਣ ਸਰਕਾਰ ਨੇ ਇਸ ਮੰਗ ’ਤੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle