ਚੰਡੀਗੜ੍ਹ :- ਪੰਜਾਬ ਦੀ ਰੂਹਾਨੀ ਸੰਗੀਤਕ ਮਿੱਟੀ ਨਾਲ ਜੁੜੇ ਸੂਫ਼ੀ ਗਾਇਕ ਡਾ. ਸਤਿੰਦਰ ਸਰਤਾਜ ਦੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਹੁਣ ਸਰਕਾਰ ਨੇ ਉਨ੍ਹਾਂ ਦੇ ਨਾਮ ‘ਤੇ ਇੱਕ ਸੜਕ ਦਾ ਨਾਮ ਰੱਖਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਕਲਾ ਅਤੇ ਸੱਭਿਆਚਾਰਕ ਜਗਤ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਉਦਘਾਟਨ ਸਮਾਰੋਹ 10 ਨਵੰਬਰ ਨੂੰ:
ਇਸ ਨਵ-ਨਾਮਿਤ ਸੜਕ ਦਾ ਉਦਘਾਟਨ ਸਮਾਰੋਹ 10 ਨਵੰਬਰ ਨੂੰ ਸਵੇਰੇ 10 ਵਜੇ ਹੋਵੇਗਾ। ਇਸ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਉਨ੍ਹਾਂ ਦੇ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਗੁਰਮੀਤ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਡਾ. ਇੰਸ਼ਾਕ ਵੀ ਸ਼ਿਰਕਤ ਕਰਨਗੇ।

