ਚੰਡੀਗੜ੍ਹ :- ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਵਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰ ਨੇ ਕੜਾ ਰੁਖ ਅਪਣਾਇਆ ਹੈ। ਜਾਣਕਾਰੀ ਅਨੁਸਾਰ, ਹੁਣ ਤੱਕ 20 ਕਿਸਾਨਾਂ ਵਿਰੁੱਧ ਐਫਆਈਆਰ ਦਰਜ ਹੋਈਆਂ ਹਨ, ਜਦੋਂ ਕਿ ਲਗਭਗ 1.5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਪਿਛਲੇ 8 ਦਿਨਾਂ ਵਿੱਚ ਹੀ 70 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 16 ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ
ਯਾਦ ਰਹੇ ਕਿ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ‘ਤੇ ਸਖ਼ਤ ਕਾਰਵਾਈ ਕਰਨ ਦੇ ਸਪਸ਼ਟ ਹੁਕਮ ਦਿੱਤੇ ਗਏ ਹਨ। ਦੂਜੇ ਪਾਸੇ, ਕਿਸਾਨ ਵਿੱਤੀ ਤੰਗੀ ਅਤੇ ਸਹੂਲਤਾਂ ਦੀ ਘਾਟ ਕਾਰਨ ਪਰਾਲੀ ਸਾੜਨ ਤੋਂ ਹਟਣ ਨੂੰ ਤਿਆਰ ਨਹੀਂ ਹਨ। ਸਰਕਾਰ ਵੱਲੋਂ ਲਗਾਤਾਰ ਸਖ਼ਤੀ ਕੀਤੀ ਜਾ ਰਹੀ ਹੈ, ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਯੋਜਨਾਵਾਂ ਦੀ ਵੀ ਗੱਲ ਕੀਤੀ ਜਾ ਰਹੀ ਹੈ।