ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਐਲਾਨ ਕੀਤਾ ਹੈ। ਇਹ ਸੈਸ਼ਨ 26 ਸਤੰਬਰ ਤੋਂ 29 ਸਤੰਬਰ 2025 ਤੱਕ ਚੱਲੇਗਾ, ਜਿਸ ਵਿੱਚ ਹੜ੍ਹ ਪੀੜਤਾਂ ਦੀ ਮਦਦ ਅਤੇ ਸੂਬੇ ਦੀ ਸੁਰੱਖਿਆ ਲਈ ਅਹਿਮ ਫੈਸਲਿਆਂ ਦੀ ਉਮੀਦ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ, ਕਿਹਾ “ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।”