Homeਪੰਜਾਬਪੰਜਾਬ ਵਿਚ ਤਿੰਨ ਦਿਨ ਧੁੰਦ ਦਾ ਅਲਰਟ, ਮੌਸਮ ਰਹੇਗਾ ਖੁਸ਼ਕ

ਪੰਜਾਬ ਵਿਚ ਤਿੰਨ ਦਿਨ ਧੁੰਦ ਦਾ ਅਲਰਟ, ਮੌਸਮ ਰਹੇਗਾ ਖੁਸ਼ਕ

WhatsApp Group Join Now
WhatsApp Channel Join Now
ਚੰਡੀਗੜ੍ਹ :- ਪੰਜਾਬ ਵਿਚ ਸਰਦੀ ਦਾ ਅਸਰ ਹੌਲੀ-ਹੌਲੀ ਵਧ ਰਿਹਾ ਹੈ। ਮੌਸਮ ਵਿਭਾਗ ਵੱਲੋਂ 20 ਤੋਂ 22 ਨਵੰਬਰ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਹਾਲਾਂਕਿ ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਬਣਿਆ ਰਹੇਗਾ। ਰਾਤ ਅਤੇ ਸਵੇਰ ਦੇ ਸਮੇਂ ਕੁਝ ਇਲਾਕਿਆਂ ਵਿਚ ਸੰਘਣੀ ਧੁੰਦ ਪੈ ਸਕਦੀ ਹੈ, ਜਿਸ ਕਾਰਨ ਸੜਕਾਂ ’ਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿਚ ਵੀ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।

 

20 ਤੋਂ 22 ਨਵੰਬਰ ਤੱਕ ਇਨ੍ਹਾਂ ਇਲਾਕਿਆਂ ਵਿਚ ਪਵੇਗੀ ਧੁੰਦ

20 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਹਿੱਸਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦਿਨ ਸੂਬੇ ਦੇ ਬਾਕੀ ਇਲਾਕਿਆਂ ਵਿਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

21 ਨਵੰਬਰ ਨੂੰ ਧੁੰਦ ਦਾ ਅਸਰ ਹੋਰ ਜ਼ਿਲ੍ਹਿਆਂ ਤੱਕ ਫੈਲ ਸਕਦਾ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

22 ਨਵੰਬਰ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿਚ ਹਲਕੀ ਧੁੰਦ ਪੈ ਸਕਦੀ ਹੈ। ਇਸ ਤੋਂ ਬਾਅਦ 23 ਨਵੰਬਰ ਨੂੰ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਫਰੀਦਕੋਟ ਵਿਚ ਸਭ ਤੋਂ ਘੱਟ ਤਾਪਮਾਨ ਦਰਜ

ਸੂਬੇ ਵਿਚ ਰਾਤ ਦੇ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿਚ 0.2 ਡਿਗਰੀ ਸੈਲਸੀਅਸ ਦੀ ਕਮੀ ਆਈ, ਪਰ ਇਹ ਆਮ ਪੱਧਰ ਦੇ ਨੇੜੇ ਬਣਿਆ ਹੋਇਆ ਹੈ। ਫਰੀਦਕੋਟ 7.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ।

ਦਰਜ ਕੀਤੇ ਗਏ ਘੱਟੋ-ਘੱਟ ਤਾਪਮਾਨ ਅਨੁਸਾਰ ਚੰਡੀਗੜ੍ਹ ਵਿਚ 10.4, ਅੰਮ੍ਰਿਤਸਰ ਵਿਚ 9.8, ਲੁਧਿਆਣਾ ਵਿਚ 8.2, ਪਟਿਆਲਾ ਵਿਚ 9.3, ਬਠਿੰਡਾ ਵਿਚ 9.5, ਗੁਰਦਾਸਪੁਰ ਵਿਚ 10.5, ਬੱਲੋਵਾਲ ਸੌਂਖੜੀ ਵਿਚ 9.5, ਫਤਹਿਗੜ੍ਹ ਸਾਹਿਬ ਵਿਚ 9.3, ਫਿਰੋਜ਼ਪੁਰ ਵਿਚ 10.3, ਹੁਸ਼ਿਆਰਪੁਰ ਦੇ ਕੇ.ਵੀ.ਕੇ. ਬਾਹੋਵਾਲ ਵਿਚ 9.0, ਮੋਹਾਲੀ ਵਿਚ 11.9 ਅਤੇ ਪਠਾਨਕੋਟ ਦੇ ਕੇ.ਵੀ.ਕੇ. ਕੇਂਦਰ ਵਿਚ 9.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle