ਚੰਡੀਗੜ੍ਹ :- ਪੰਜਾਬ ਦੇ ਲਗਭਗ 9 ਜ਼ਿਲ੍ਹੇ ਇਸ ਵੇਲੇ ਹੜ੍ਹ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਹੁਸ਼ਿਆਰਪੁਰ, ਮੋਗਾ ਅਤੇ ਬਰਨਾਲਾ ਸ਼ਾਮਲ ਹਨ। ਹੁਣ ਤੱਕ 1018 ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ।
ਸਤਿੰਦਰ ਸਰਤਾਜ ਨੇ 500 ਪਰਿਵਾਰਾਂ ਲਈ ਰਾਸ਼ਨ ਦਾ ਐਲਾਨ ਕੀਤਾ
ਮਸ਼ਹੂਰ ਸੁਫ਼ੀ ਗਾਇਕ ਸਤਿੰਦਰ ਸਰਤਾਜ ਨੇ ਐਲਾਨ ਕੀਤਾ ਹੈ ਕਿ ਉਹ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੇਣਗੇ।
ਰਣਜੀਤ ਬਾਵਾ ਨੇ ਸ਼ੋਅ ਦੀ ਪੂਰੀ ਆਮਦਨੀ ਦਾਨ ਕੀਤੀ
ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕੈਨੇਡਾ ਦੇ ਅਲਬਰਟਾ ਸ਼ੋਅ ਦੌਰਾਨ ਘੋਸ਼ਣਾ ਕੀਤੀ ਕਿ ਉਹ ਆਪਣੇ ਇੱਕ ਸ਼ੋਅ ਦੀ ਪੂਰੀ ਕਮਾਈ ਹੜ੍ਹ-ਪ੍ਰਭਾਵਿਤਾਂ ਲਈ ਦਾਨ ਕਰਨਗੇ। ਉਨ੍ਹਾਂ ਨੇ ਕਾਂਸਰਟ ਦੌਰਾਨ ਦਰਸ਼ਕਾਂ ਨੂੰ ਪੰਜਾਬ ਦੀ ਹੜ੍ਹ ਸਥਿਤੀ ਵੀ ਵਿਖਾਈ।
ਹੜ੍ਹ ਨਾਲ ਸਭ ਤੋਂ ਵੱਧ ਨੁਕਸਾਨ ਫਾਜ਼ਿਲਕਾ ਵਿੱਚ
ਫਾਜ਼ਿਲਕਾ ਜ਼ਿਲ੍ਹੇ ਵਿੱਚ 16,632 ਹੈਕਟੇਅਰ (41,099 ਏਕੜ) ਜ਼ਮੀਨ ਹੜ੍ਹ ਨਾਲ ਡੁੱਬ ਚੁੱਕੀ ਹੈ। ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ ਅਤੇ ਹੁਸ਼ਿਆਰਪੁਰ ਵਿੱਚ ਵੀ ਫਸਲਾਂ ਨੂੰ ਵੱਡਾ ਨੁਕਸਾਨ ਹੋਇਆ ਹੈ।
ਰਾਹਤ ਕਾਰਜਾਂ ਵਿੱਚ ਫੌਜ ਤੇ ਏਜੰਸੀਆਂ ਸਰਗਰਮ
ਫੌਜ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ., ਬੀ.ਐਸ.ਐਫ., ਰਾਜ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਹੜ੍ਹ-ਪ੍ਰਭਾਵਿਤ ਲੋਕਾਂ ਦੀ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ।