ਸੋਸ਼ਲ ਮੀਡੀਆ ਰਾਹੀਂ ਸਾਂਝਾ ਕੀਤਾ ਸੰਦੇਸ਼
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਲਿਖਿਆ ਕਿ ਪੰਜਾਬ ਸਾਡੀ ਸ਼ਾਨ ਹੈ। ਉਨ੍ਹਾਂ ਪੰਜਾਬ ਦੇ ਇਤਿਹਾਸ ਵਿੱਚ ਦਰਜ ਕੁਰਬਾਨੀਆਂ ਅਤੇ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਵਿਸ਼ੇਸ਼ ਦਿਹਾੜੇ ‘ਤੇ ਸਾਰਿਆਂ ਨੂੰ ਸੂਬੇ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਯਤਨ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ।
ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਅਪੀਲ
ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਪਣੇ ਵਧਾਈ ਸੰਦੇਸ਼ ਦੇ ਅੰਤ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਲਿਖਿਆ।