Punjab weather :- ਪੰਜਾਬ ’ਚ ਮੌਸਮ ਨੇ ਆਪਣਾ ਰੁਖ ਬਦਲਿਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅੱਜ ਸੂਬੇ ਦੇ ਕੁਝ ਹਿੱਸਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਵਿਸ਼ੇਸ਼ ਤੌਰ ’ਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ—ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ ਅਤੇ ਮੁਹਾਲੀ ਲਈ ਜਾਰੀ ਹੋਇਆ ਹੈ, ਜਿਥੇ ਆਉਣ ਵਾਲੇ ਘੰਟਿਆਂ ਵਿੱਚ ਚੰਗੀ ਮੀਂਹ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਇਕਸਾਰ ਰਹਿਣ ਦੀ ਉਮੀਦ ਹੈ।