ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਵੱਲੋਂ ਰਾਸ਼ਨ ਤੇ ਫੀਡ ਵੰਡ
ਫਾਜ਼ਿਲਕਾ :- ਫਾਜ਼ਿਲਕਾ ਹਲਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀਆਂ ਭਾਰੀ ਬਾਰਸ਼ਾਂ ਕਾਰਨ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਮਸ਼ਕਲ ਘੜੀ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਆਪਣੀ ਟੀਮ ਸਮੇਤ ਸਵੇਰ ਤੋਂ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਪਿੰਡ ਵਾਸੀਆਂ ਲਈ ਰਾਸ਼ਨ ਅਤੇ ਪਸ਼ੂਆਂ ਲਈ ਫੀਡ ਦੀ ਵੰਡ ਕਰਵਾਈ ਜਾ ਰਹੀ ਹੈ।
ਪ੍ਰਭਾਵਿਤ ਪਿੰਡਾਂ ਨੂੰ ਦਿੱਤਾ ਭਰੋਸਾ
ਪਿੰਡ ਗੁਦੜ ਭੈਣੀ ਵਿੱਚ ਪਹੁੰਚ ਕੇ ਵਿਧਾਇਕ ਸਵਨਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਮੁਸ਼ਕਲ ਵੇਲੇ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਹਰੇਕ ਪਿੰਡ ਵਾਸੀ ਦੇ ਨਾਲ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ।
ਲਗਾਤਾਰ ਰਾਹਤ ਮੁਹਿੰਮ ਜਾਰੀ
ਸਵਨਾਂ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਢਾਣੀਆਂ ਦਾ ਲਗਾਤਾਰ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀ ਮੰਗ ਅਨੁਸਾਰ ਰਾਸ਼ਨ ਕਿੱਟਾਂ ਅਤੇ ਫੀਡ ਪਹੁੰਚਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪਿੰਡ ਘੁਰਕਾ, ਨੂਰਸ਼ਾਹ ਅਤੇ ਹੋਰ ਇਲਾਕਿਆਂ ਵਿੱਚ ਵੀ ਰਾਹਤ ਸਮੱਗਰੀ ਵੰਡਾਈ।
ਪ੍ਰਸ਼ਾਸਨ ਤੇ ਸਥਾਨਕ ਪਤਵੰਤੇ ਸਜਨਾਂ ਦੀ ਮੌਜੂਦਗੀ
ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਪਰਮਜੀਤ ਸਿੰਘ ਨੂਰਸ਼ਾਹ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।