ਚੰਡੀਗੜ੍ਹ :- ਪੰਜਾਬ ਵਿੱਚ ਲਗਾਤਾਰ ਵੱਧ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬਾ ਸਰਕਾਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਹਿਮ ਫ਼ੈਸਲਾ ਲਿਆ ਹੈ। ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ।
14 ਜਨਵਰੀ ਤੋਂ ਸਕੂਲ ਖੁੱਲ੍ਹਣਗੇ
ਸਰਕਾਰੀ ਹੁਕਮਾਂ ਮੁਤਾਬਕ ਮੌਸਮ ਵਿੱਚ ਸੁਧਾਰ ਆਉਣ ਦੀ ਸੂਰਤ ਵਿੱਚ 14 ਜਨਵਰੀ ਤੋਂ ਸਕੂਲ ਆਮ ਦਿਨਾਂ ਵਾਂਗ ਮੁੜ ਖੁੱਲ੍ਹ ਜਾਣਗੇ ਅਤੇ ਪੜ੍ਹਾਈ ਦਾ ਕੰਮ ਸਧਾਰਣ ਤੌਰ ’ਤੇ ਚੱਲੇਗਾ।
https://x.com/harjotbains/status/2008798876279730473?t=x0DAfGQKxWd0GE2Nhf4Oww&s=19
ਸਿੱਖਿਆ ਮੰਤਰੀ ਵੱਲੋਂ ਪੁਸ਼ਟੀ
ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਫ਼ੈਸਲੇ ਦੀ ਪੁਸ਼ਟੀ ਕਰਦਿਆਂ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਸਕੂਲੀ ਸਟਾਫ ਦੀ ਸਿਹਤ ਸਰਕਾਰ ਦੀ ਪਹਿਲ ਹੈ ਅਤੇ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।

