ਚੰਡੀਗੜ੍ਹ :- ਐਤਵਾਰ ਸਵੇਰੇ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਤਾਇਨਾਤ ਸੇਵਾਦਾਰ ਦੀ ਬਿਜਲੀ ਸਪਲਾਈ ਬਹਾਲ ਕਰਨ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਵਣ ਸਿੰਘ (35), ਪੁੱਤਰ ਮੇਵਾ ਸਿੰਘ, ਵਾਸੀ ਭੈਲ ਢਾਏ ਵਾਲਾ ਦੇ ਰੂਪ ਵਿੱਚ ਹੋਈ ਹੈ। ਉਹ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਲਾਇਨਮੈਨ ਵਜੋਂ ਸੇਵਾ ਨਿਭਾ ਰਿਹਾ ਸੀ।
ਬਾਰਿਸ਼ ਕਾਰਨ ਬਿਜਲੀ ਸਪਲਾਈ ਹੋਈ ਸੀ ਖਰਾਬ
ਸਵੇਰੇ ਲਗਭਗ 9 ਵਜੇ ਬਾਰਿਸ਼ ਦੌਰਾਨ ਗੁਰਦੁਆਰੇ ਦੀ ਬਿਜਲੀ ਸਪਲਾਈ ਠੱਪ ਹੋ ਗਈ ਸੀ। ਸਰਵਣ ਸਿੰਘ ਬਿਜਲੀ ਦੀ ਮੁਰੰਮਤ ਕਰ ਰਿਹਾ ਸੀ, ਜਦੋਂ ਅਚਾਨਕ ਕਰੰਟ ਲੱਗਣ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਦੁੱਖ ਪ੍ਰਗਟ
ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ ਨੇ ਦੱਸਿਆ ਕਿ ਸਰਵਣ ਸਿੰਘ ਬਹੁਤ ਮਿਹਨਤੀ ਅਤੇ ਆਪਣੇ ਕੰਮ ਪ੍ਰਤੀ ਇਮਾਨਦਾਰ ਸੀ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।
ਪੁਲਿਸ ਵੱਲੋਂ ਜਾਂਚ ਜਾਰੀ
ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਬਲਰਾਜ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੋਮਵਾਰ ਨੂੰ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਵੱਲੋਂ ਘਟਨਾ ਸਬੰਧੀ ਜਾਂਚ ਜਾਰੀ ਹੈ।