ਅੰਮ੍ਰਿਤਸਰ :- ਡੇਰਾ ਬਾਬਾ ਨਾਨਕ ਅਤੇ ਰਮਦਾਸ ਸਮੇਤ ਕਈ ਪਿੰਡਾਂ ‘ਚ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀ ਸੇਵਾ ਜਾਰੀ ਹੈ। ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਲਾਕਿਆਂ ਦਾ ਦੌਰਾ ਕਰਕੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਤੇ ਸੇਵਾਵਾਂ ਦੀ ਜਾਂਚ ਕੀਤੀ।
ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਤੋਂ ਰਾਸ਼ਨ ਭੇਜਣ ਦੀ ਜ਼ਿੰਮੇਵਾਰੀ ਸੌਂਪੀ ਅਤੇ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਰਵਾਨਾ ਕੀਤੀਆਂ। ਉਨ੍ਹਾਂ ਨੇ ਖੁਦ ਵੀ ਕਈ ਪਿੰਡਾਂ ਵਿੱਚ ਰਾਸ਼ਨ ਵੰਡਿਆ ਅਤੇ ਭਰੋਸਾ ਦਿੱਤਾ ਕਿ ਹੜ੍ਹ ਦਾ ਖਤਰਾ ਮੁਕਣ ਤੱਕ ਸਹਾਇਤਾ ਜਾਰੀ ਰਹੇਗੀ।
ਇਸ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ ਅਤੇ ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਸਨ।