ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹੋਵੇਗਾ ਮਾਰਚ
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰੋਸ ਮਾਰਚ ਦਿੱਲੀ ਸਥਿਤ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਸੰਸਦ ਭਵਨ ਤੱਕ ਪਹੁੰਚ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਾਂ ’ਤੇ ਮੰਗ ਪੱਤਰ ਵੀ ਸੌਂਪਿਆ ਜਾਵੇਗਾ, ਜਿਸ ਰਾਹੀਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਰੱਖੀ ਜਾਵੇਗੀ।
ਚੋਣਾਂ ਵਿੱਚ ਦੇਰੀ ਦਾ ਚੁੱਕਿਆ ਮੁੱਦਾ
ਜਥੇਬੰਦੀ ਦੇ ਮੁਖੀ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਕਿਸੇ ਵੀ ਸੰਸਥਾ ਦੀ ਕਾਰਜਪ੍ਰਣਾਲੀ ਅਤੇ ਹੋਂਦ ਨੂੰ ਕਾਇਮ ਰੱਖਣ ਲਈ ਸਮੇਂ ਸਿਰ ਚੋਣਾਂ ਹੋਣੀਆਂ ਜ਼ਰੂਰੀ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾਵੇਗੀ।
SGPC ਇਜਲਾਸ ਵਿੱਚ ਸ਼ਾਮਲ ਨਹੀਂ ਹੋਵੇਗੀ ਜਥੇਬੰਦੀ
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਨੇ 20 ਨਵੰਬਰ ਨੂੰ ਹੋਣ ਵਾਲੇ SGPC ਇਜਲਾਸ ਵਿੱਚ ਸ਼ਾਮਲ ਹੋਣ ਦੀ ਬਜਾਏ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਮੁਤਾਬਕ ਇਸ ਕਾਰਵਾਈ ਦਾ ਮੁੱਖ ਉਦੇਸ਼ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਉਭਾਰਨਾ ਹੈ।