ਭਾਰਤ :- ਭਾਰਤ ਸਰਕਾਰ ਨੇ ਆਪਰੇਸ਼ਨ ਸੰਧੂਰ ਦੌਰਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਸੀ। ਹਾਲਾਂਕਿ ਦੋਵਾਂ ਦੇਸ਼ਾਂ ਵਿੱਚ ਸਥਿਤੀ ਨਾਰਮਲ ਹੋ ਚੁੱਕੀ ਹੈ, ਪਰ ਭਾਰਤ ਸਰਕਾਰ ਨੇ ਅਜੇ ਤੱਕ ਲਾਂਘਾ ਨਹੀਂ ਖੋਲਿਆ। ਇਸ ਕਾਰਨ ਦੁਨੀਆ ਭਰ ਵਿੱਚ ਵਸਦੀਆ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਭਾਰੀ ਨਾਰਾਜ਼ਗੀ ਹੈ। ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਇਸਦਾ ਪ੍ਰਗਟਾਵਾ ਕੀਤਾ।
ਪਾਕਿਸਤਾਨ ਵੱਲੋਂ ਗੁਰਦੁਆਰਾ ਖੋਲ੍ਹਿਆ ਗਿਆ
ਬਾਜਵਾ ਨੇ ਦੱਸਿਆ ਕਿ ਹੜ੍ਹਾਂ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਨਾਰੋਵਾਲ ਜਿਲ੍ਹੇ ਵਿੱਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਆਮ ਸਰਨਾਥੀਆਂ ਲਈ ਦੁਬਾਰਾ ਖੋਲ੍ਹਿਆ ਹੈ। 22 ਸਤੰਬਰ ਨੂੰ ਇਥੇ ਗੁਰੂ ਨਾਨਕ ਦੇਵ ਜੀ ਦਾ 486ਵਾਂ ਜੋਤੀ ਜੋਤ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ, ਪਰ ਇਸ ਸਮਾਗਮ ਵਿੱਚ ਭਾਰਤ ਤੋਂ ਜਾਣ ਵਾਲੀਆਂ ਸੰਗਤਾਂ ਹਿੱਸਾ ਨਹੀਂ ਲੈ ਸਕੀਆਂ।
ਭਾਰਤ ਸਰਕਾਰ ਵੱਲੋਂ ਕਾਰਵਾਈ ਦੀ ਮੰਗ
ਬਾਜਵਾ ਨੇ ਅੱਗੇ ਆਖਿਆ ਕਿ ਭਾਰਤ ਸਰਕਾਰ ਨੂੰ ਦੁਨੀਆ ਭਰ ਵਿੱਚ ਵਸਦੀਆ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਣਾ ਚਾਹੀਦਾ ਹੈ, ਤਾਂ ਜੋ ਸੰਗਤਾਂ ਨੂੰ ਗੁਰੂ ਜੀ ਦੇ ਦਰਸ਼ਨ ਕਰਨ ਦਾ ਅਧਿਕਾਰ ਮਿਲ ਸਕੇ। ਸਿੱਖ ਜਥੇਬੰਦੀਆਂ ਨੇ ਭਾਰਤ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।