ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਰੱਖਿਆ ਸਕੱਤਰ ਵੱਲੋਂ US Army ਵਿੱਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ‘ਤੇ ਗੰਭੀਰ ਵਿਰੋਧ ਜਤਾਇਆ ਹੈ। ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਇਹ ਮਾਮਲਾ ਅਮਰੀਕੀ ਸਰਕਾਰ ਦੇ ਸਾਹਮਣੇ ਉਠਾਉਣ ਅਤੇ ਫੈਸਲਾ ਰੱਦ ਕਰਨ ਦੀ ਮੰਗ ਕੀਤੀ ਹੈ।