ਚੰਡੀਗੜ੍ਹ :- ਪੰਜਾਬ ਦੇ ਬਹੁ-ਚਰਚਿਤ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਨਵਾਂ ਮੋੜ ਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਆਉਂਦੇ ਸੋਮਵਾਰ ਐੱਸਆਈਟੀ ਸਾਹਮਣੇ ਪੇਸ਼ ਹੋ ਕੇ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਗਿਆ ਹੈ।
ਇਸ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਅਕਾਲੀ ਦਲ ਦੇ ਸਿਆਸੀ ਘੇਰਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾਵਾਂ ਛਿੜ ਗਈਆਂ ਹਨ। ਜਾਂਚ ਏਜੰਸੀ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਪੁੱਛਗਿੱਛ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

