ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਹਲਕੇ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਹਾਨ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਦੀ ਅਨਾਜ ਮੰਡੀ ਵਿੱਚ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

