ਚੰਡੀਗੜ੍ਹ :- ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਸੀ।
ਮੰਤਰੀ ਹਰਜੀਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ
ਕੈਬਨਿਟ ਮੰਤਰੀ ਹਰਜੀਤ ਸਿੰਘ ਬੈਂਸ ਨੇ ਵੀਡੀਓ ਜਾਰੀ ਕਰਕੇ ਹੜਤਾਲ ਖ਼ਤਮ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਜ਼ਿਆਦਾਤਰ ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੈ।
24 ਘੰਟਿਆਂ ਵਿੱਚ ਸਾਫ਼ ਹੋਵੇਗਾ ਸ਼ਹਿਰਾਂ ਦਾ ਕੂੜਾ
ਮੰਤਰੀ ਨੇ ਕਿਹਾ ਕਿ ਹੜਤਾਲ ਕਾਰਨ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਇਕੱਠਾ ਹੋਇਆ ਕੂੜਾ ਹੁਣ ਜਲਦ ਹਟਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ 24 ਘੰਟਿਆਂ ਦੌਰਾਨ ਸਫ਼ਾਈ ਮੁਹਿੰਮ ਚਲਾ ਕੇ ਸਥਿਤੀ ਨੂੰ ਆਮ ਕੀਤਾ ਜਾਵੇਗਾ। ਸਫ਼ਾਈ ਕਰਮਚਾਰੀਆਂ ਦੀ ਵਾਪਸੀ ਨਾਲ ਨਗਰ ਨਿਗਮਾਂ ਅਤੇ ਸਥਾਨਕ ਸੰਸਥਾਵਾਂ ਵਿੱਚ ਕੰਮ ਮੁੜ ਸ਼ੁਰੂ ਹੋ ਗਿਆ ਹੈ।

