ਚੰਡੀਗੜ੍ਹ :- ਪੰਜਾਬੀ ਸੰਗੀਤ ਜਗਤ ਨਾਲ ਜੁੜੀ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਪਰਿਵਾਰ ਲਈ ਇਹ ਦਿਨ ਗਹਿਰੇ ਦੁੱਖ ਭਰੇ ਹਨ। ਮਿਲੀ ਜਾਣਕਾਰੀ ਅਨੁਸਾਰ ਸੁਲਤਾਨਾ ਨੂਰਾਂ ਦੇ ਦਿਓਰ ਅਫ਼ਜ਼ਲ ਦਾ ਅਚਾਨਕ ਦਿਹਾਂਤ ਹੋ ਗਿਆ, ਜਿਸ ਕਾਰਨ ਘਰ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਤਸਵੀਰਾਂ ਅਤੇ ਵੀਡੀਓਜ਼ ਵਿੱਚ ਪਰਿਵਾਰਕ ਮੈਂਬਰਾਂ ਦਾ ਦੁੱਖ ਸਾਫ਼ ਨਜ਼ਰ ਆ ਰਿਹਾ ਹੈ। ਅਫ਼ਜ਼ਲ ਦੀ ਦੇਹ ਨੂੰ ਐਂਬੂਲੈਂਸ ਰਾਹੀਂ ਲਿਜਾਇਆ ਗਿਆ। ਸੁਲਤਾਨਾ ਨੂਰਾਂ ਨੇ ਦੁੱਖ ਪ੍ਰਗਟ ਕਰਦਿਆਂ ਰੱਬ ਕੋਲੋਂ ਮਰਹੂਮ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।

