ਮਲੋਟ :- ਨਾਂਦੇੜ ਸਾਹਿਬ ਵਿਖੇ ਆਪਣੇ ’ਤੇ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਵਿੱਚ ਪਹਿਲੀ ਵਾਰ ਜਨ ਸਭਾ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਹ ਰੈਲੀ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਈ ਜਾ ਰਹੀ ਹੈ। ਹਮਲੇ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਵੱਡੀ ਜਨਤਕ ਸਿਆਸੀ ਸਰਗਰਮੀ ਮੰਨੀ ਜਾ ਰਹੀ ਹੈ।
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ
ਮਲੋਟ ਰੈਲੀ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਅਰਦਾਸ ਕੀਤੀ।
ਰੈਲੀ ’ਚ ਵਰਕਰਾਂ ਨਾਲ ਕਰਨਗੇ ਸਿੱਧੀ ਗੱਲਬਾਤ
ਮਲੋਟ ਵਿੱਚ ਹੋਣ ਵਾਲੀ ਜਨ ਸਭਾ ਦੌਰਾਨ ਸੁਖਬੀਰ ਸਿੰਘ ਬਾਦਲ ਪਾਰਟੀ ਵਰਕਰਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨਗੇ। ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦੇ ਸਿਆਸੀ ਹਾਲਾਤ ’ਤੇ ਰੱਖ ਸਕਦੇ ਹਨ ਆਪਣਾ ਪੱਖ
ਸੁਖਬੀਰ ਬਾਦਲ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਆਪਣਾ ਪੱਖ ਰੱਖ ਸਕਦੇ ਹਨ। ਹਮਲੇ ਤੋਂ ਬਾਅਦ ਪੰਜਾਬ ਵਿੱਚ ਉਨ੍ਹਾਂ ਦੀ ਇਹ ਪਹਿਲੀ ਵੱਡੀ ਰੈਲੀ ਹੋਣ ਕਾਰਨ ਉਨ੍ਹਾਂ ਦੇ ਸੰਬੋਧਨ ’ਤੇ ਸਿਆਸੀ ਹਲਕਿਆਂ ਦੀ ਨਜ਼ਰ ਰਹੇਗੀ।

