ਪੀਲੀਆ ਹੋਣ ਕਾਰਨ ਵਿਗੜੀ ਸਿਹਤ
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿੰਦਰ ਸਿੰਘ ਨੂੰ ਪੀਲੀਆ ਹੋ ਗਿਆ ਸੀ। ਸਿਹਤ ਵਿਗੜਨ ’ਤੇ ਉਸ ਦੇ ਦੋਸਤਾਂ ਵੱਲੋਂ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਡਾਕਟਰੀ ਇਲਾਜ ਦੌਰਾਨ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।
ਛੇ ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਹਰਿੰਦਰ ਸਿੰਘ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਛੇ ਮਹੀਨੇ ਪਹਿਲਾਂ ਉੱਚੇਰੀ ਪੜ੍ਹਾਈ ਲਈ ਸਾਈਪ੍ਰਸ ਗਿਆ ਸੀ। ਪਰਿਵਾਰ ਨੂੰ ਉਸ ਤੋਂ ਭਵਿੱਖ ਲਈ ਕਾਫ਼ੀ ਉਮੀਦਾਂ ਸਨ, ਪਰ ਅਚਾਨਕ ਵਾਪਰੀ ਇਸ ਘਟਨਾ ਨੇ ਸਾਰੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ।
ਪਿੰਡ ਵਿੱਚ ਕੀਤਾ ਗਿਆ ਅੰਤਿਮ ਸੰਸਕਾਰ
ਹਰਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਨਮੋਲ ਪਹੁੰਚਣ ’ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਰਿਸ਼ਤੇਦਾਰ ਅਤੇ ਪਰਿਵਾਰਕ ਸਨੇਹੀ ਅੰਤਿਮ ਵਿਦਾਈ ਦੇਣ ਲਈ ਇਕੱਠੇ ਹੋਏ। ਇਸ ਮੌਕੇ ਪਰਿਵਾਰ ਵੱਲੋਂ ਨਮ ਅੱਖਾਂ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਨੌਜਵਾਨ ਪੁੱਤਰ ਦੀ ਮੌਤ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਸੀ।