ਚੰਡੀਗੜ੍ਹ :- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਛਾਤੀ ਵਿੱਚ ਦਰਦ ਮਹਿਸੂਸ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਤਬੀਅਤ ਅਚਾਨਕ ਖਰਾਬ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਆਗੂਆਂ ਦੀ ਸਲਾਹ ‘ਤੇ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਪੂਰੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰ ਨਿਗਰਾਨੀ ਹੇਠ ਇਲਾਜ ਜਾਰੀ ਹੈ।

