ਤਰਨਤਾਰਨ :- ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਚੁਣ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਐਲਾਨ ਕੀਤਾ ਕਿ ਹਰਮੀਤ ਸਿੰਘ ਸੰਧੂ ‘ਆਪ’ ਦੀ ਨੁਮਾਇੰਦਗੀ ਕਰਦੇ ਹੋਏ ਚੋਣ ਲੜਣਗੇ।
ਭਾਜਪਾ ਨੇ ਹਰਜੀਤ ਸਿੰਘ ਸੰਧੂ ‘ਤੇ ਜਤਾਇਆ ਭਰੋਸਾ
ਪੰਜਾਬ ਭਾਜਪਾ ਨੇ ਵੀ ਆਪਣੇ ਪੱਤੇ ਖੋਲ੍ਹ ਦਿੱਤੇ ਹਨ ਅਤੇ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਚੋਣ ਇੰਚਾਰਜ ਅਤੇ ਕੇਡੀ ਭੰਡਾਰੀ ਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਸੀ।
ਅਕਾਲੀ ਦਲ ਵੱਲੋਂ ਸੁਖਵਿੰਦਰ ਕੌਰ ਰੰਧਾਵਾ ਨੂੰ ਮਿਲੀ ਟਿਕਟ
ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ‘ਤੇ ਦਾਅਵਾਂ ਲਗਾਇਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਪਾਰਟੀ ਦੇ ਸੰਸਥਾਪਕ ਸਰਮੁੱਖ ਸਿੰਘ ਝਬਾਲ ਦੇ ਪਿੰਡ ਝਬਾਲ ਦੀ ਦਾਣਾ ਮੰਡੀ ਵਿੱਚ ਹੋਏ ਜਨ ਸਭਾ ਦੌਰਾਨ ਕੀਤਾ।
ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਨਾਲ ਖਾਲੀ ਹੋਈ ਸੀਟ
ਤਰਨਤਾਰਨ ਸੀਟ ‘ਆਪ’ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਚਾਨਕ ਦੇਹਾਂਤ ਕਾਰਨ ਖਾਲੀ ਹੋਈ ਸੀ, ਜਿਸ ਲਈ ਹੁਣ ਉਪ-ਚੋਣ ਕਰਵਾਈ ਜਾ ਰਹੀ ਹੈ।