ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ 29 ਅਪ੍ਰੈਲ ਨੂੰ ਦੁਪਹਿਰ 12 ਵਜੇ ਸੀਐਮਆਰ, ਚੰਡੀਗੜ੍ਹ ਵਿਖੇ ਇਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਹਾਲਾਂਕਿ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਕਿ ਕਾਨਫਰੰਸ ਦਾ ਕੇਂਦਰੀ ਵਿਸ਼ਾ ਕੀ ਹੋਵੇਗਾ, ਜਿਸ ਕਾਰਨ ਰਾਜਨੀਤਿਕ ਗੱਲਬਾਤ ਵਿੱਚ ਉਤਸੁਕਤਾ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫਤਰ ਵੱਲੋਂ ਅਜੇ ਤੱਕ ਕਿਸੇ ਵੀ ਮੁੱਦੇ ਬਾਰੇ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ। ਗੌਰਤਲਬ ਹੈ ਕਿ ਮਾਰਚ ਮਹੀਨੇ ਵਿੱਚ ਮੌਜੂਦਾ ਸਰਕਾਰ ਨੇ ਆਪਣਾ ਚਾਰ ਸਾਲਾਂ ਦਾ ਕਾਰਜਕਾਲ ਪੂਰਾ ਕੀਤਾ ਸੀ ਅਤੇ ਇਸ ਦੌਰਾਨ ਕਈ ਮਹੱਤਵਪੂਰਨ ਐਲਾਨ ਕੀਤੇ ਗਏ। ਇਸ ਤੋਂ ਇਲਾਵਾ, ਪਹਿਲੀ ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਬੁਲਾਇਆ ਗਿਆ ਹੈ।

