ਚੰਡੀਗੜ੍ਹ :- ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੇ ਚਾਹੁਣ ਵਾਲਿਆਂ ਲਈ ਇੱਕ ਦੁਖਦਾਈ ਖ਼ਬਰ—ਜਵੰਦਾ ਦੀ ਦੇਹ ਭਲ੍ਹਕੇ ਅੰਤਿਮ ਸੰਸਕਾਰ ਤੋਂ ਪਹਿਲਾਂ ਉਸਦੇ ਪਰਿਵਾਰਕ ਘਰ ਮੋਹਾਲੀ ਲਿਆਂਦੀ ਜਾਵੇਗੀ।
ਐਮੀ ਵਿਰਕ ਨੇ ਦਿੱਤੀ ਜਾਣਕਾਰੀ:
ਗਾਇਕ-ਅਦਾਕਾਰ ਐਮੀ ਵਿਰਕ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਹਿਲਾਂ ਰਾਜਵੀਰ ਜਵੰਦਾ ਦੀ ਦੇਹ ਨੂੰ ਮੋਹਾਲੀ ਦੇ ਸੈਕਟਰ 71 ਸਥਿਤ ਉਸਦੇ ਨਿਵਾਸ-ਸਥਾਨ ‘ਤੇ ਰੱਖਿਆ ਜਾਵੇਗਾ, ਤਾਂ ਜੋ ਪਰਿਵਾਰਕ ਮੈਂਬਰ, ਦੋਸਤ ਅਤੇ ਪ੍ਰਸ਼ੰਸਕ ਉਸ ਨੂੰ ਆਖ਼ਰੀ ਦਰਸ਼ਨ ਦੇ ਸਕਣ।
ਜੱਦੀ ਪਿੰਡ ਪੌਣਾ ਵਿੱਚ ਸੰਸਕਾਰ:
ਐਮੀ ਵਿਰਕ ਨੇ ਅੱਗੇ ਕਿਹਾ ਕਿ ਮੋਹਾਲੀ ਤੋਂ ਬਾਅਦ ਜਵੰਦਾ ਦੀ ਦੇਹ ਨੂੰ ਉਸਦੇ ਜੱਦੀ ਪਿੰਡ ਪੌਣਾ (ਜ਼ਿਲ੍ਹਾ ਲੁਧਿਆਣਾ) ਲਿਜਾਇਆ ਜਾਵੇਗਾ, ਜਿੱਥੇ ਉਸਦਾ ਅੰਤਿਮ ਸੰਸਕਾਰ ਭਲ੍ਹਕੇ ਕੀਤਾ ਜਾਵੇਗਾ।
ਸੰਗੀਤ ਜਗਤ ‘ਚ ਸੋਗ ਦੀ ਲਹਿਰ:
ਰਾਜਵੀਰ ਜਵੰਦਾ ਦੀ ਅਚਾਨਕ ਮੌਤ ਨਾਲ ਪੰਜਾਬੀ ਸੰਗੀਤ ਉਦਯੋਗ ਅਤੇ ਉਸਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਵੱਲੋਂ ਉਸਦੇ ਯਾਦਗਾਰੀ ਗੀਤਾਂ ਨੂੰ ਸਾਂਝਾ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।