ਚੰਡੀਗੜ੍ਹ :- ਵਾਰਿਸ ਪੰਜਾਬ ਦੇ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਚੋਣ ਨਿਸ਼ਾਨ ਤੇ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਦੱਸਿਆ ਕਿ ਰਸਮੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਵਾਸਤੇ ਕਦਮ ਚੁੱਕੇ ਜਾ ਰਹੇ ਹਨ। ਪਾਰਟੀ ਨੂੰ ਉਮੀਦ ਹੈ ਕਿ ਉਸ ਨੂੰ ਜਲਦੀ ਹੀ ਅਧਿਕਾਰਤ ਚੋਣ ਨਿਸ਼ਾਨ ਮਿਲ ਜਾਵੇਗਾ।
ਮੀਡੀਆ ਨੂੰ ਅਪੀਲ
ਪਾਰਟੀ ਨੇ ਦੇਸ਼ ਦੀ ਨਿਆਂਪਾਲਿਕਾ ਵਿੱਚ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਦੇ ਨਤੀਜੇ ਨੂੰ ਲੈ ਕੇ ਆਸਵੰਦ ਹੈ। ਇਸ ਦੇ ਨਾਲ ਹੀ ਵਾਰਿਸ ਪੰਜਾਬ ਦੇ ਨੇ ਮੀਡੀਆ ਅਤੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਨਾਲ ਜੁੜੀਆਂ ਖ਼ਬਰਾਂ ਤੱਥਾਂ ਦੇ ਆਧਾਰ ’ਤੇ ਪੇਸ਼ ਕੀਤੀਆਂ ਜਾਣ। ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ।