ਚੰਡੀਗੜ੍ਹ :- ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਦਰਮਿਆਨ ਸਕੂਲੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਮਈ ਮਹੀਨੇ ਦੇ ਅਖੀਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਬੰਦ ਰਹੇਗਾ।
27 ਮਈ ਨੂੰ ਮਨਾਈ ਜਾਵੇਗੀ ਬਕਰੀਦ
ਸੂਬਾ ਸਰਕਾਰ ਦੇ ਸਾਲ 2026 ਦੇ ਸਰਕਾਰੀ ਕੈਲੰਡਰ ਅਨੁਸਾਰ 27 ਮਈ, ਬੁੱਧਵਾਰ ਨੂੰ ਈਦ-ਉੱਲ-ਜੂਹਾ (ਬਕਰੀਦ) ਮੌਕੇ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਵਿਦਿਆਰਥੀਆਂ ਨੂੰ ਮਿਲੇਗੀ ਗਰਮੀ ਤੋਂ ਰਾਹਤ
ਇਸ ਵੇਲੇ ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਲੂ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਸਕੂਲੀ ਬੱਚੇ ਗਰਮੀਆਂ ਦੀਆਂ ਛੁੱਟੀਆਂ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਆਈ ਇਹ ਸਰਕਾਰੀ ਛੁੱਟੀ ਵਿਦਿਆਰਥੀਆਂ ਲਈ ਕੁਝ ਰਾਹਤ ਲੈ ਕੇ ਆਈ ਹੈ।
ਸਰਕਾਰੀ ਦਫ਼ਤਰਾਂ ਵਿੱਚ ਵੀ ਨਹੀਂ ਹੋਵੇਗਾ ਕੰਮਕਾਜ
ਬਕਰੀਦ ਮੌਕੇ ਸਰਕਾਰੀ ਛੁੱਟੀ ਹੋਣ ਕਾਰਨ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਵੀ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਨਾਲ ਬੈਂਕਾਂ ਅਤੇ ਕੁਝ ਹੋਰ ਸੇਵਾਵਾਂ ‘ਤੇ ਵੀ ਅਸਰ ਪੈ ਸਕਦਾ ਹੈ।

