ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਢਾਂਚੇ ਵਿੱਚ ਤਬਦੀਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਮੁਤਾਬਕ ਇਕ ਆਈ.ਪੀ.ਐਸ ਅਤੇ ਦੋ ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਇਹ ਫੈਸਲਾ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿੱਚ ਜ਼ਿੰਮੇਵਾਰੀਆਂ ਦੀ ਨਵੀਂ ਵੰਡ ਕਰਨ ਲਈ ਲਿਆ ਗਿਆ ਹੈ। ਅਧਿਕਾਰੀਆਂ ਦੀ ਨਵੀਂ ਤਾਇਨਾਤੀ ਸੰਬੰਧੀ ਵਿਸਥਾਰਿਤ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ ਉਨ੍ਹਾਂ ਦੇ ਨਵੇਂ ਅਹੁਦੇ ਅਤੇ ਤਾਇਨਾਤੀ ਵਾਲੇ ਸਥਾਨ ਦਰਜ ਹਨ। ਸਰਕਾਰੀ ਸਰੋਤਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।

