ਚੰਡੀਗੜ੍ਹ :- ਕਾਂਗਰਸ ਆਗੂ ਅਤੇ ਸਾਬਕਾ ਫੂਡ ਐਂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਲਈ ਟ੍ਰਾਂਸਪੋਰਟ ਟੈਂਡਰ ਮਾਮਲੇ ਵਿੱਚ ਮੁੜ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਦੀ ਅਪੀਲ ‘ਤੇ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ।
ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਅਪੀਲ
ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਆਸ਼ੂ ਫੂਡ ਐਂਡ ਸਪਲਾਈ ਵਿਭਾਗ ਦੇ ਮੰਤਰੀ ਸਨ ਅਤੇ ਟ੍ਰਾਂਸਪੋਰਟ ਟੈਂਡਰ ਘੁਟਾਲੇ ਦਾ ਖੁਲਾਸਾ ਹੋਇਆ ਸੀ। ਹਾਈਕੋਰਟ ਨੇ ਇਸ ਕੇਸ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਸੀ। ਇਸਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ।
ਹੁਣ, ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਇਹ ਕੇਸ ਮੁੜ ਖੁੱਲ੍ਹ ਸਕਦਾ ਹੈ। ਜੇਕਰ ਕਾਰਵਾਈ ਅੱਗੇ ਵਧੀ ਤਾਂ ਭਾਰਤ ਭੂਸ਼ਣ ਆਸ਼ੂ ਲਈ ਮੁਸ਼ਕਲਾਂ ਹੋਰ ਵਧਣ ਦੀ ਸੰਭਾਵਨਾ ਹੈ।