ਲੁਧਿਆਣਾ :- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਲੁਧਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਕੁੱਝ ਸਮੇਂ ਦੀ ਮੁਠਭੇੜ ਤੋਂ ਬਾਅਦ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਵਿੱਕੀ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ।
ਗ੍ਰਿਫ਼ਤਾਰ ਕੀਤਾ ਗਿਆ ਵਿੱਕੀ ਨਿਹੰਗ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬਾਲ ਅਤੇ ਮੁੰਨ ਘੰਸ਼ਾਮਪੁਰੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾ ਰਿਹਾ ਹੈ।
ਕਾਰਤਿਕ ਬੱਗਣ ਕਤਲ ਮਾਮਲੇ ਵਿੱਚ ਸੀ ਲੋੜੀਂਦਾ
ਪੁਲਿਸ ਮੁਤਾਬਕ, ਗੁਰਪ੍ਰੀਤ ਸਿੰਘ 23 ਅਗਸਤ 2025 ਨੂੰ ਲੁਧਿਆਣਾ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਕਾਰਤਿਕ ਬੱਗਣ ਦੇ ਕਤਲ ਮਾਮਲੇ ਵਿੱਚ ਲੋੜੀਂਦਾ ਸੀ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਵਿੱਕੀ ਨਿਹੰਗ ਦਾ ਅਪਰਾਧਕ ਇਤਿਹਾਸ ਰਿਹਾ ਹੈ। ਜਨਵਰੀ 2025 ਵਿੱਚ ਉਹ ਸੱਸ ਨਗਰ ਵਿੱਚ ਦੋ ਵਿਦੇਸ਼ੀ ਬਣੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਹੋਇਆ ਸੀ।
ਵਿਦੇਸ਼ੀ ਹੈਂਡਲਰਾਂ ਦੀ ਸਾਜ਼ਿਸ਼ ਨਾਕਾਮ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਵਿਅਕਤੀ ਅਤੇ ਉਸ ਦੇ ਸਾਥੀਆਂ ਨੂੰ ਵਿਦੇਸ਼ ਵਿੱਚ ਬੈਠੇ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਸੰਸਨੀਖੇਜ਼ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕਿਹਾ ਗਿਆ ਸੀ।
ਉਹਨਾਂ ਕਿਹਾ ਕਿ ਇਸ ਗ੍ਰਿਫ਼ਤਾਰੀ ਨਾਲ ਉਨ੍ਹਾਂ ਦੀ ਸਾਜ਼ਿਸ਼ ਨਾਕਾਮ ਹੋ ਗਈ ਹੈ ਅਤੇ ਸੂਬੇ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇਹ ਵੱਡੀ ਉਪਲਬਧੀ ਹੈ।