ਅੱਗ ਲੱਗਣ ਕਾਰਨ ਇਮਾਰਤ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਹਾਲਾਂਕਿ, ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਮਾਲ ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਅੰਦਰ ਲੋਕਾਂ ਦੀ ਮੌਜੂਦਗੀ ਨਾ ਹੋਣਾ ਰਾਹਤ ਦੀ ਗੱਲ ਰਹੀ।
ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ
ਮੁੱਢਲੀ ਜਾਣਕਾਰੀ ਮੁਤਾਬਕ ਅੱਗ ਇਮਾਰਤ ਦੀਆਂ ਪੌੜੀਆਂ ਵਾਲੇ ਹਿੱਸੇ ਵਿੱਚ ਲੱਗੀ, ਜਿੱਥੇ ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਘਟਨਾ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।