ਫ਼ਰੀਦਕੋਟ :- ਅੱਜ ਪਿੰਡ ਰਾਮੇਆਣਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿੱਚ ਹਜ਼ਾਰਾਂ ਸੰਗਤਾਂ ਦੀ ਹਾਜ਼ਰੀ ਵਿੱਚ ਪੰਜ ਸੇਵਾਦਾਰਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਹ ਸਾਰੇ ਸੇਵਾਦਾਰ ਬੀਤੇ ਦਿਨੀਂ ਹਰਿਆਣਾ ਦੇ ਕੈਥਲ ਵਿੱਚ ਇਕ ਬਰਸੀ ਸਮਾਗਮ ਵਿੱਚ ਸ਼ਿਰਕਤ ਕਰਕੇ ਵਾਪਸ ਆ ਰਹੇ ਸਨ, ਜਦੋਂ ਉਹਨਾਂ ਦੀ ਗੱਡੀ ਨੂੰ ਪਿੱਛੋਂ ਬੱਸ ਨੇ ਟੱਕਰ ਮਾਰੀ, ਜਿਸ ਨਾਲ ਪੰਜੇ ਦੀ ਮੌਕੇ ‘ਤੇ ਹੀ ਮੌਤ ਹੋ ਗਈ।