ਚੰਡੀਗੜ੍ਹ :- ਮਾਨਸੂਨ ਦੇ ਹੱਟਣ ਤੋਂ ਬਾਅਦ ਵੀ ਪੰਜਾਬ ਵਿੱਚ ਮੌਸਮ ਫਿਰ ਬਦਲਣ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 4 ਅਕਤੂਬਰ ਤੋਂ ਸਰਗਰਮ ਹੋਣ ਵਾਲੀ ਪੱਛਮੀ ਗੜਬੜੀ ਕਾਰਨ 5 ਤੋਂ 8 ਅਕਤੂਬਰ ਤੱਕ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ ਅਤੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। 8 ਅਕਤੂਬਰ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ।