ਚੰਡੀਗੜ੍ਹ :- ਦਸਮ ਪਿਤਾ ਦਾ ਸਵਾਂਗ ਰਚਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਨਵਾਂ ਬਿਆਨ ਸਾਹਮਣੇ ਆਇਆ ਹੈ। ਗਵਾਹ ਹਰਪਾਲ ਸਿੰਘ ਪੰਨੂ ਨੇ ਦਾਅਵਾ ਕੀਤਾ ਕਿ ਮਾਮਲਾ ਅੰਤਿਮ ਪੜਾਅ ‘ਚ ਸੀ ਅਤੇ ਸਜ਼ਾ ਹੋਣ ਦੀ ਸੰਭਾਵਨਾ ਬਣ ਚੁੱਕੀ ਸੀ। ਉਨ੍ਹਾਂ ਦੇ ਮੁਤਾਬਕ ਉਸ ਸਮੇਂ ਦੀ ਸਰਕਾਰ ਵੱਲੋਂ ਅਚਾਨਕ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ, ਜਿਸ ਕਾਰਨ ਕਾਰਵਾਈ ਅੱਗੇ ਨਹੀਂ ਵਧ ਸਕੀ। ਪੰਨੂ ਨੇ ਕਿਹਾ ਕਿ ਇਸ ਫੈਸਲੇ ਨਾਲ ਨਿਆਂ ਪ੍ਰਕਿਰਿਆ ‘ਤੇ ਸਵਾਲ ਖੜ੍ਹੇ ਹੋਏ ਹਨ ਅਤੇ ਮਾਮਲੇ ਨੂੰ ਲੈ ਕੇ ਫਿਰ ਚਰਚਾ ਤੇਜ਼ ਹੋ ਗਈ ਹੈ।

