ਨਵੀਂ ਦਿੱਲੀ :- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਜਾ ਕੇ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਇਤਿਹਾਸਕ ਸਮਾਗਮ 5 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਦੌਰਾਨ ਸ਼ਰਧਾਲੂ ਸਰਹੱਦ ਪਾਰ ਗੁਰਦੁਆਰਿਆਂ ਵਿੱਚ ਮੱਥਾ ਟੇਕ ਸਕਣਗੇ।