ਨਵੀਂ ਦਿੱਲੀ :- ਏਸ਼ੀਆ ਕੱਪ ਦੇ ਸੁਪਰ ਚਾਰ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਛੇ ਵਿਕਟਾਂ ਨਾਲ ਹਰਾ ਕੇ ਆਪਣਾ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਨੇ ਸਾਹਿਬਜ਼ਾਦਾ ਫਰਹਾਨ ਦੀ ਅੱਧੀ ਸੈਂਚਰੀ ਦੀ ਬਦੌਲਤ 20 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ 171 ਰਨ ਬਣਾਏ।
ਜਵਾਬ ਵਿੱਚ ਭਾਰਤੀ ਓਪਨਰ ਅਭਿਸ਼ੇਕ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਸ਼ਾਨਦਾਰ ਸ਼ੁਰੂਆਤ ਦਿੱਤੀ। ਦੋਹਾਂ ਨੇ ਪਹਿਲੇ ਵਿਕਟ ਲਈ 105 ਰਨਾਂ ਦੀ ਸਾਂਝ ਪਾਈ, ਜੋ ਕਿ ਮੌਜੂਦਾ ਟੂਰਨਾਮੈਂਟ ਵਿੱਚ ਕਿਸੇ ਵੀ ਵਿਕਟ ਲਈ ਪਹਿਲੀ 100+ ਭਾਗੀਦਾਰੀ ਹੈ।
ਅਭਿਸ਼ੇਕ ਸ਼ਰਮਾ ਨੇ ਤੂਫ਼ਾਨੀ ਬੱਲੇਬਾਜ਼ੀ ਕਰਦਿਆਂ ਸਿਰਫ਼ 39 ਗੇਂਦਾਂ ’ਤੇ ਛੇ ਚੌਕਿਆਂ ਅਤੇ ਪੰਜ ਛੱਕਿਆਂ ਦੀ ਮਦਦ ਨਾਲ 74 ਰਨ ਬਣਾਏ। ਗਿੱਲ ਨੇ ਵੀ ਟੀਮ ਨੂੰ ਮਜ਼ਬੂਤ ਸ਼ੁਰੂਆਤ ਦੇਣ ਵਿੱਚ ਯੋਗਦਾਨ ਪਾਇਆ। ਆਖ਼ਰਕਾਰ, ਭਾਰਤ ਨੇ 18.5 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ’ਤੇ 174 ਰਨ ਬਣਾਕੇ ਪਾਕਿਸਤਾਨ ’ਤੇ ਆਸਾਨ ਜਿੱਤ ਦਰਜ ਕੀਤੀ।