ਹਿਮਾਚਲ ਪ੍ਰਦੇਸ਼ :- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਖੇਤਰ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਮਣੀਮਹੇਸ਼ ਯਾਤਰਾ ਦੌਰਾਨ ਜ਼ਮੀਨ ਖਿਸਕਣ ਕਾਰਨ 11 ਸ਼ਰਧਾਲੂਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਪੰਜਾਬ ਦੇ, ਇੱਕ ਉੱਤਰ ਪ੍ਰਦੇਸ਼ ਦਾ ਅਤੇ ਪੰਜ ਸਥਾਨਕ ਚੰਬਾ ਖੇਤਰ ਦੇ ਵਸਨੀਕ ਹਨ, ਜਦਕਿ ਦੋ ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ।
ਪੱਥਰਾਂ ਦੇ ਡਿੱਗਣ ਅਤੇ ਆਕਸੀਜਨ ਘਟਨ ਨਾਲ ਹਾਲਾਤ ਵਿਗੜੇ
ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ, ਪਹਾੜਾਂ ਤੋਂ ਪੱਥਰ ਡਿੱਗਣ ਅਤੇ ਉੱਚਾਈ ਵਾਲੇ ਖੇਤਰ ਵਿੱਚ ਆਕਸੀਜਨ ਦੀ ਘਾਟ ਕਾਰਨ ਇਹ ਮਾਰੂ ਹਾਦਸਾ ਵਾਪਰਿਆ। ਸ਼ਰਧਾਲੂਆਂ ਨੂੰ ਬਚਾਉਣ ਲਈ ਟੀਮਾਂ ਤੁਰੰਤ ਮੌਕੇ ‘ਤੇ ਭੇਜੀਆਂ ਗਈਆਂ ਹਨ।
ਤਿੰਨ ਹਜ਼ਾਰ ਯਾਤਰੀ ਫਸੇ, ਬਚਾਅ ਕਾਰਜ ਜ਼ੋਰਾਂ ‘ਤੇ
ਭਰਮੌਰ ਖੇਤਰ ਵਿੱਚ ਇਸ ਵੇਲੇ ਲਗਭਗ ਤਿੰਨ ਹਜ਼ਾਰ ਮਣੀਮਹੇਸ਼ ਯਾਤਰੀ ਫਸੇ ਹੋਏ ਹਨ। ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਸਹਾਇਤਾ ਟੀਮਾਂ ਨੂੰ ਉੱਚੇ ਪਹਾੜੀ ਇਲਾਕਿਆਂ ਵਿੱਚ ਤੈਨਾਤ ਕੀਤਾ ਗਿਆ ਹੈ। ਯਾਦ ਰਹੇ ਕਿ ਪਿਛਲੇ ਹਫ਼ਤੇ ਵੀ ਇੱਥੇ ਜ਼ਮੀਨ ਖਿਸਕਣ ਕਾਰਨ ਸੱਤ ਸ਼ਰਧਾਲੂਆਂ ਨੇ ਜਾਨ ਗੁਆਈ ਸੀ ਤੇ ਨੌਂ ਲੋਕ ਅਜੇ ਤੱਕ ਲਾਪਤਾ ਹਨ।