ਅੰਮ੍ਰਿਤਸਰ :- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਵਿੱਚ ਬੀਤੀ ਸਵੇਰੇ 1:30 ਵਜੇ ਇਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪਾਂ ਨੂੰ ਤੇਲ ਪਾ ਕੇ ਅੱਗ ਲਗਾ ਦਿੱਤੀ। ਇਸ ਘਟਨਾ ਨਾਲ ਸਿੱਖ ਭਾਈਚਾਰੇ ਵਿੱਚ ਗਹਿਰਾ ਗੁੱਸਾ ਅਤੇ ਚਿੰਤਾ ਦਾ ਮਾਹੌਲ ਬਣ ਗਿਆ। ਸਥਾਨਕ ਨਿਵਾਸੀਆਂ ਨੇ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਅਤੇ ਅੱਗ ਨੂੰ ਬੁਝਾਇਆ।