ਨਵੀਂ ਦਿੱਲੀ :- ਰਾਜਧਾਨੀ ਦਿੱਲੀ ਦੀ ਹਵਾ ਇੱਕ ਵਾਰ ਫਿਰ ਜ਼ਹਿਰ ਬਣ ਗਈ ਹੈ। ਹਵਾ ਪ੍ਰਦੂਸ਼ਣ ਦਾ ਪੱਧਰ ਚੌਕਾਉਣ ਵਾਲੇ ਅੰਕੜਿਆਂ ‘ਤੇ ਪਹੁੰਚ ਗਿਆ ਹੈ। ਬੁੱਧਵਾਰ ਨੂੰ ਸ਼ਹਿਰ ਦਾ ਔਸਤ ਏਅਰ ਕੁਆਲਿਟੀ ਇੰਡੈਕਸ (AQI) 413 ਦਰਜ ਕੀਤਾ ਗਿਆ, ਜੋ ‘ਗੰਭੀਰ’ ਸ਼੍ਰੇਣੀ ਵਿੱਚ ਆਉਂਦਾ ਹੈ। ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਗ੍ਰੇਡਿਡ ਰਿਸਪਾਂਸ ਐਕਸ਼ਨ ਪਲੈਨ (GRAP) ਦੇ ਤੀਜੇ ਪੜਾਅ ਨੂੰ ਲਾਗੂ ਕਰ ਦਿੱਤਾ ਹੈ, ਪਰ ਹਵਾ ਵਿੱਚ ਸੁਧਾਰ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ।

